ਸਿੱਖ ਧਰਮ ਦਾ ਮੁੱਢਲਾ ਇਤਿਹਾਸ

Friday, 24 October 2025

ਸ਼੍ਰੀ ਗੁਰੂ ਹਰਕ੍ਰਿਸ਼ਨ ਜੀ

 

ਸ਼੍ਰੀ ਗੁਰੂ ਹਰਕ੍ਰਿਸ਼ਨ ਜੀ

ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਗੁਰੂ ਹਰਕ੍ਰਿਸ਼ਨ ਜੀ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਗੁਰੂ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜ੍ਹਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾ ਦਿੱਤਾ ਕਿ ਉਮਰ, ਬੁੱਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ।

ਗੁਰ ਹਰਿਕ੍ਰਿਸ਼ਨ ਦੀ ਖ਼ਿਆਲੀ ਫ਼ੈਸਕੋ

ਗੁਰੂ ਹਰਿ ਕ੍ਰਿਸ਼ਨ ਜੀ ਦਾ ਜੀਵਨ 

ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ ਅਤੇ ਉਹਨਾਂ ਦਾ ਜੀਵਨ ਕਾਲ ਬੇਹੱਦ ਛੋਟਾ ਪਰ ਅਤਿ ਹੀ ਮਹੱਤਵਪੂਰਨ ਰਿਹਾ ਹੈ। ਉਹਨਾਂ ਦਾ ਜਨਮ ੭ ਜੁਲਾਈ, ੧੬੫੬ ਈ: ਨੂੰ ਪੰਜਾਬ ਦੇ ਪਵਿੱਤਰ ਨਗਰ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਗੁਰੂ ਹਰਿ ਰਾਇ ਜੀ (ਸੱਤਵੇਂ ਗੁਰੂ) ਅਤੇ ਮਾਤਾ ਕ੍ਰਿਸ਼ਨ ਕੌਰ ਜੀ ਦੇ ਸਪੁੱਤਰ ਸਨ।

ਗੁਰਗੱਦੀ ਦੀ ਪ੍ਰਾਪਤੀ

 ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖ਼ਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮ ਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜ਼ੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸ਼ਾਹ ਔਰੰਗਜ਼ੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜ਼ੇਬ ਨੇ ਰਾਮ ਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖ਼ੁਸ਼ਾਮਦੀ ਪ੍ਰਾਪਤ ਕਰਨ ਲਈ ਰਾਮ ਰਾਏ ਨੇ ਕਿਹਾ ਕਿ ਅਸਲ ਸ਼ਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗ਼ਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮ ਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ। ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ।

ਦਿੱਲੀ ਯਾਤਰਾ ਅਤੇ ਚਮਤਕਾਰ

ਮੁਗ਼ਲ ਦਰਬਾਰ ਦੇ ਬੁਲਾਏ 'ਤੇ, ਗੁਰੂ ਹਰਿ ਕ੍ਰਿਸ਼ਨ ਜੀ ਨੇ ਦਿੱਲੀ ਦਾ ਰੁੱਖ ਕੀਤਾ। ਰਸਤੇ ਵਿੱਚ, ਉਨ੍ਹਾਂ ਨੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਉਪਦੇਸ਼ ਦਿੱਤੇ। ਦਿੱਲੀ ਵਿੱਚ, ਉਨ੍ਹਾਂ ਦੇ ਚਮਤਕਾਰਾਂ ਅਤੇ ਦਿਆਲੂ ਸੁਭਾਅ ਕਾਰਨ ਲੋਕ ਉਨ੍ਹਾਂ ਨੂੰ "ਬਾਲਾ ਪੀਰ" (ਬਾਲ ਸੰਤ) ਕਹਿ ਕੇ ਬੁਲਾਉਣ ਲੱਗੇ।

Guru Harkrishan Sahib in Delhi with the city in the grip of an epidemic. Guru Ji went all over the city through narrow lanes and gave succour to all in anguish without any discrimination.

ਕੁੱਝ ਮੁੱਖ ਘਟਨਾਵਾਂ:

ਮਲੇਰਕੋਟਲਾ ਦਾ ਨਿਵਾਸੀ: ਇੱਕ ਗ਼ਰੀਬ, ਨੀਵੀਂ ਜਾਤੀ ਦਾ ਛੀਂਬਾ (ਮੋਚੀ) ਗੁਰੂ ਜੀ ਦੇ ਦਰਸ਼ਨਾਂ ਲਈ ਆਇਆ। ਭੀੜ ਕਾਰਨ ਉਹ ਅੰਦਰ ਨਹੀਂ ਜਾ ਸਕਿਆ। ਗੁਰੂ ਜੀ ਨੇ ਆਪਣੇ ਸੇਵਕ ਨੂੰ ਕਿਹਾ ਕਿ ਉਸ ਛੀਂਬੇ ਨੂੰ ਬੁਲਾਓ, ਕਿਉਂਕਿ ਉਹ ਉਸ ਦਾ ਸੱਚਾ ਭਗਤ ਹੈ। ਇਸ ਘਟਨਾ ਨੇ ਸਮਾਜਿਕ ਭੇਦਭਾਵ ਅਤੇ ਜਾਤ-ਪਾਤ ਦੀ ਫ਼ਿਕਰ ਨੂੰ ਖ਼ਤਮ ਕਰ ਦਿੱਤਾ।

ਪੰਡਤ ਦੀ ਪਰੀਖਿਆ: ਅੰਬਾਲੇ ਜ਼ਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉੱਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀ ਰਾਤ ਪੰਜੋਖਰੇ ਕੱਟੀ। ਉੱਥੋਂ ਦਾ ਇੱਕ ਹੰਕਾਰੀ ਪੰਡਿਤ ਲਾਲ ਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੂੰ ਗੁਰੂ ਹਰਕ੍ਰਿਸ਼ਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸ਼ਨ ਜੀ ਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸ਼ਾ ਕਰਵਾ ਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਊਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇ ਕਿਹਾ ਕਿ ਉਹ ਪੰਡਿਤ ਜੀ ਦੀ ਨਿਸ਼ਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾ ਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫ਼ੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇ ਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।

Mute Bhai Chhajju Ram recites Saloks from the holy Gita

ਚੇਚਕ ਮਹਾ ਮਾਰੀ ਦੀ ਸੇਵਾ: ਦਿੱਲੀ ਵਿੱਚ ਚੇਚਕ (ਸ਼ੀਤਲ) ਦੀ ਭਿਆਨਕ ਮਹਾਮਾਰੀ ਫੈਲ ਗਈ। ਗੁਰੂ ਜੀ ਨੇ ਆਪਣੇ ਆਪ ਨੂੰ ਬਿਮਾਰ ਲੋਕਾਂ ਦੀ ਸੇਵਾ ਵਿੱਚ ਲਗਾ ਦਿੱਤਾ। ਉਨ੍ਹਾਂ ਨੇ ਇੱਕ ਖੂਹ ਖੁਦਵਾਇਆ ਅਤੇ ਲੋਕਾਂ ਨੂੰ ਉਸ ਦਾ ਪਵਿੱਤਰ ਪਾਣੀ ਪੀਣ ਅਤੇ ਨਹਾਉਣ ਲਈ ਦਿੱਤਾ, ਜਿਸ ਨਾਲ ਹਜ਼ਾਰਾਂ ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ। ਇਸ ਖੂਹ ਨੂੰ ਅੱਜ " ਗੁਰਦੁਆਰਾ ਬੰਗਲਾ ਸਾਹਿਬ" ਵਿੱਚ ਦੇਖਿਆ ਜਾ ਸਕਦਾ ਹੈ।

ਜੋਤੀ-ਜੋਤ ਸਮਾਉਣਾ

ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ਼ ਬੁਖ਼ਾਰ ਹੋ ਗਿਆ। ਉਨ੍ਹਾਂ ਦੇ ਸਰੀਰ ‘ਤੇ ਵੀ ਚੇਚਕ ਦੇ ਲੱਛਣ ਦਿਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵਿਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀ ਜੋਤ ਸਮਾ ਗਏ। ਨਾਨਕਸ਼ਾਹੀ ਕਲੰਡਰ ਮੁਤਾਬਿਕ ਅੱਜਕੱਲ੍ਹ 3 ਵਿਸਾਖ ਹਰ ਸਾਲ 16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।

 

 

 

 

 

 

No comments:

Post a Comment

ਗੁਰੂ ਗੋਬਿੰਦ ਸਿੰਘ ਜੀ

  ਗੁਰੂ ਗੋਬਿੰਦ ਸਿੰਘ ਗੁਰੂ ਗੋਬਿੰਦ (22 ਦਸੰਬਰ 1666 –7 ਅਕਤੂਬਰ 1708)(  ਜਨਮ ਦਾ ਨਾਮ:   ਗੋਬਿੰਦ ਦਾਸ   ਜਾਂ   ਗੋਬਿੰਦ ਰਾਏ ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ।...