ਸ਼੍ਰੀ ਗੁਰੂ ਤੇਗ਼
ਬਹਾਦਰ ਜੀ
ਸ਼੍ਰੀ
ਗੁਰੂ ਤੇਗ਼ ਬਹਾਦਰ ਜੀ (1 ਅਪਰੈਲ 1621
– 24 ਨਵੰਬਰ 1675) ਸਿੱਖਾਂ ਦੇ
ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ
ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ
ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨਾਲ
ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ
ਹੋ ਗਈ।
![]() |
| A mid-17th-century portrait of Guru Tegh Bahadur painted by Ahsan, the viceregal painter of Shaista Khan, governor of Bengal, |
ਜਨਮ ਅਤੇ ਪਰਿਵਾਰ:
ਗੁਰੂ ਤੇਗ਼ ਬਹਾਦਰ ਜੀ ਦਾ ਜਨਮ ਪਹਿਲੀ ਅਪ੍ਰੈਲ 1621
(੧੬੨੧) ਈਸਵੀ ਨੂੰ ਅੰਮ੍ਰਿਤਸਰ, ਪੰਜਾਬ ਵਿਖੇ (ਮੁਗ਼ਲ ਸਾਮਰਾਜ ਵੇਲੇ ਹੋਇਆ, ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ
ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ।
ਉਨ੍ਹਾਂ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634 ਨੂੰ ਹੋਇਆ, ਉਨ੍ਹਾਂ ਨੂੰ ਵਿਆਹ ਤੋ 32 ਸਾਲ ਮਗਰੋਂ ਪੁੱਤਰ
ਦੀ ਦਾਤ ਪ੍ਰਾਪਤ ਹੋਈ, ਪੁੱਤਰ ਹੋਣ ਮਗਰੋਂ ਉਹ
ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 ਸਾਲ ਬਾਅਦ ਗੁਰੂ
ਕੇ ਬਾਗ਼ ਅਸਥਾਨ ਉਪਰ ਪਹਿਲੀ ਵਾਰ ਮਿਲੇ।
ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ
ਤੇ ਮਨ ਨੀਵਾਂ ਤੇ ਮਤ ਉੱਚੀ ਦੇ ਧਾਰਨੀ ਸਨ। ਇਤਿਹਾਸ ਮੁਤਾਬਕ ਜਦੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ
ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾਂ ਅੱਖਾਂ ਨੀਵੀਂਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ
ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕਿ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ
ਸਾਹਮਣੇ ਹਮੇਸ਼ਾ ਅੱਖਾਂ ਨੀਵੀਂਆਂ ਕਰ ਕੇ ਬੈਠ ਜਾਂਦੇ ਹਨ ਤਾਂ ਅੱਗੋਂ ਗੁਰੂ ਤੇਗ਼ ਬਹਾਦਰ ਸਾਹਿਬ
ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉਸ ਦੇ ਸਾਹਮਣੇ ਨੇਤਰ ਨਹੀਂ
ਚੁੱਕੇ ਜਾਂਦੇ।
ਗੁਰਗੱਦੀ:
ਗੁਰੂ ਹਰਕਿਸ਼ਨ ਜੀ ਨੇ ਜੋਤੀ ਜੋਤ ਸਮੇਂ ਆਖ਼ਰੀ ਸ਼ਬਦ "ਬਾਬਾ ਬਕਾਲਾ" ਕਹੇ ਸਨ।
ਜਿਸ ਦਾ ਅਰਥ ਅਗਲਾ ਗੁਰੂ ਦਾ ਬਾਬਾ ਬਕਾਲਾ ਵਿਖੇ ਹੋਣਾ ਸੀ। ਵਪਾਰੀ ਲੱਖੀਂ ਸ਼ਾਹ ਲੁਬਾਣਾ ਦਾ
ਜਦੋਂ ਜਹਾਜ਼ ਡੁੱਬਦਾ ਸੀ ਤਾਂ ਉਸ ਨੇ ਅਰਦਾਸ ਕੀਤੀ ਕਿ ਉਹ ਗੁਰੂ ਜੀ ਦੇ ਚਰਨਾਂ ਵਿੱਚ 500 ਮੋਹਰਾਂ ਭੇਟ ਕਰੇਗਾ। ਜਦੋਂ ਲੱਖੀਂ ਸ਼ਾਹ ਲੁਬਾਣਾ ਬਾਬਾ ਬਕਾਲਾ
ਵਿਖੇ ਪਹੁੰਚਿਆਂ ਤਾਂ ਉਸ ਨੇ 22 ਮੰਜੀਆਂ ਤੇ ਗੁਰੂ
ਬੈਠੇ ਹੋਏ ਵੇਖੇ ਜਿਸ ਕਾਰਨ ਮੱਖਣ ਸ਼ਾਹ ਲੁਬਾਣਾ ਨੇ ਹਰ ਇੱਕ ਅੱਗੇ 2-2 ਮੋਹਰਾਂ ਰੱਖੀਆਂ ਜਦੋਂ ਤੇਗ਼ ਬਹਾਦਰ ਜੀ ਕੋਲ ਪਹੁੰਚਿਆ ਤਾਂ
ਉਨ੍ਹਾਂ ਬਾਕੀ ਮੋਹਰਾਂ ਦੀ ਮੰਗ ਕੀਤੀ। ਜਿਸ ਤੋਂ ਲੱਖੀਂ ਸ਼ਾਹ ਲੁਬਾਣਾ ਨੇ ਖ਼ੁਸ਼ ਹੋ ਕੇ ਕਿਹਾ 'ਗੁਰੂ ਲਾਧੋ ਰੇ ਗੁਰੂ ਲਾਧੋ'ਗੁਰੂ ਮਿਲ ਗਿਆ ਹੈ। ਇਸ ਪ੍ਰਕਾਰ ਤੇਗ਼ ਬਹਾਦਰ ਜੀ ਨੂੰ ਗੁਰੂ
ਮੰਨ ਲਿਆ ਗਿਆ। ਗੁਰਗੱਦੀ ਤੇ ਬਿਰਾਜਮਾਨ ਹੋਣ ਤੋਂ ਬਾਅਦ ਧੀਰ ਮੱਲ ਅਤੇ ਪਿੑਥੀ ਚੰਦ ਦੀਆਂ ਸੰਤਾਨ
ਦਾ ਵਿਰੋਧ ਸਹਿਣਾ ਪਿਆ।
ਜੀਵਨ ਅਤੇ ਸਿੱਖਿਆ:
ਗੁਰਗੱਦੀ ਤੇ ਬੈਠਣ ਤੋਂ ਬਾਅਦ ਗੁਰੂ ਜੀ ਨੂੰ ਅੰਮ੍ਰਿਤਸਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ
ਗਿਆ ਇਸ ਤਰ੍ਹਾਂ ਗੁਰੂ ਜੀ ਨੇ ਹਰਮਿੰਦਰ ਸਾਹਿਬ ਕੋਲ ਨਿਵਾਸ ਕੀਤਾ। ਜਿੱਥੇ ਗੁਰਦੁਆਰਾ ਥੰਮ੍ਹ
ਸਾਹਿਬ (ਥੜ੍ਹਾ ਸਾਹਿਬ) ਬਣਾਇਆ ਗਿਆ। ਫਿਰ ਗੁਰੂ ਜੀ ਨੇ ਧਰਮ ਪ੍ਰਚਾਰ ਲਈ ਯਾਤਰਾਵਾਂ ਕਰਨੀਆਂ
ਸ਼ੁਰੂ ਕੀਤੀਆਂ। ਸਭ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਘੂਕੇ ਵਾਲੀ ਗਏ ਜਿੱਥੇ ਕੁਦਰਤੀ ਸੁੰਦਰਤਾ
ਬਹੁਤ ਸੀ ਜਿਸ ਤੋਂ ਖ਼ੁਸ਼ ਹੋ ਕੇ ਇਸ ਦਾ ਨਾਮ 'ਗੁਰੂ ਕਾ ਬਾਗ਼' ਰੱਖ ਦਿੱਤਾ। ਫਿਰ ਗੁਰੂ
ਜੀ ਤਰਨਤਾਰਨ, ਖਡੂਰ ਸਾਹਿਬ, ਗੋਇੰਦਵਾਲ ਤੋਂ ਮਾਲਵਾ ਪਰਦੇਸ ਦੇ ਇਲਾਕੇ ਤਲਵੰਡੀ ਸਾਬੋ, ਮੋੜ ਮੰਡੀ, ਮਹਿਸਰਖਾਨਾ ਆਦਿ ਥਾਵਾਂ ਤੇ ਗਏ। ਬਿਲਾਸਪੁਰ ਦੇ ਰਾਜੇ ਭੀਮ ਚੰਦ ਦੀ ਰਾਣੀ ਜਲਾਲ ਦੇਵੀ ਤੋਂ 500 ਰੁ: ਵਿੱਚ ਜ਼ਮੀਨ ਖ਼ਰੀਦ ਕੇ ਚੱਕ ਨਾਨਕੀ ਨਾਂ ਦਾ ਸ਼ਹਿਰ
ਵਸਾਇਆ ਜਿਸ ਨੂੰ ਫਿਰ ਮਾਖੋਵਾਲ ਕਿਹਾ ਜਾਣ ਲੱਗਾ। ਇਹ ਨਗਰ 16 ਜੂਨ 1665 ਵਿੱਚ ਵਸਾਇਆ ਗਿਆ। ਜੋ ਕਿ
ਅਜੋਕਾ ਅਨੰਦਪੁਰ ਸਾਹਿਬ ਬਣ ਗਿਆ।
ਉਨ੍ਹਾਂ ਦੀ ਬਾਣੀ 15 ਰਾਗਾਂ ਵਿੱਚ
ਦਰਜ ਹੈ ਜੋ ਇਸ ਪ੍ਰਕਾਰ ਹਨ:-ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ
ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਨੇ ਸਾਰੀ ਬਾਣੀ ਮਨ ਨੂੰ
ਸੰਬੋਧਨ ਕਰਕੇ ਉਚਾਰਨ ਕੀਤੀ ਗੁਰੂ ਸਾਹਿਬ ਜੀ ਫ਼ਰਮਾਉਂਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ
ਗਾਫਲ ਸੋਇਆ । (ਤਿਲੰਗ ਮ 9)ਗੁਰੂ ਗ੍ਰੰਥ
ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਰਦੰਗ ਦੀ ਬਖ਼ਸ਼ੀਸ਼ ਕੀਤੀ।
ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ
ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ
ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੇ ਕੀਤਾ। 25 ਮਈ, 1675 ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ
ਇਕ ਜਥਾ ਵੀ ਚੱਕ ਨਾਨਕੀ ਆਇਆ। ਉਹ ਇਕ ਮੁਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਆਪਣੇ
ਨਾਲ ਲੈ ਕੇ ਆਏ ਸਨ। ਭਾਈ ਕਿਰਪਾ ਰਾਮ, ਕਸ਼ਮੀਰ ਵਿਚ ਸਿੱਖ
ਧਰਮ ਦੇ ਸਭ ਤੋਂ ਵੱਡੇ ਪ੍ਰਚਾਰਕਾਂ ਵਿਚੋਂ ਇਕ ਸਨ। ਕਸ਼ਮੀਰੀ ਬ੍ਰਾਹਮਣ ਇਸ ਸਿੱਖ ਆਗੂ ਦੀ ਬਾਂਹ
ਫੜ ਕੇ ਚੱਕ ਨਾਨਕੀ ਆਏ ਅਤੇ ਤਖ਼ਤ ਦਮਦਮਾ ਸਾਹਿਬ ਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ
ਹੋਏ। ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦੱਸਿਆ ਕਿ ਅਸੀਂ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ
ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀਂ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ
ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ
ਰਿਹਾ ਹੈ। ਅਸੀਂ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ
ਵੀ ਆਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁੜੀ ਨਹੀਂ ਹੋਇਆ। ਹੁਣ ਸਾਡੀ ਆਖ਼ਰੀ ਆਸ
ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ
ਨਿੰਮੋਝੂਣਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ, ”ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ
ਕਰਨਗੇ। ਜਾਓ, ਸੂਬੇਦਾਰ ਨੂੰ ਆਖ ਦਿਓ ਕਿ
ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ
ਜਾਣਗੇ।” ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ
ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ
ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ
ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣੀ ਲੱਗੇ ਕਿ ਅਜੇ ਧਰਮ ਯੁੱਧ ਦਾ
ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ
ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੰਨਾਟਾ ਛਾ
ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ
ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ
ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ ਜੋ
ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ
ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ
ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ
ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ
ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ
ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ
ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ
ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖ਼ੁਸ਼ੀ ਮੁਸਲਮਾਨ ਬਣ ਜਾਵਾਂਗੇ।
Fresco art depicting head of Guru Tegh Bahadar being brought to Anandpur by Sikhs
ਸ਼ਹੀਦੀ
1665 ਵਿਚ ਮਾਲਵੇ ਦੇ ਵੱਖ-ਵੱਖ ਇਲਾਕਿਆਂ ਵਿਚ ਧਰਮ ਪ੍ਰਚਾਰ ਕਰਦੇ
ਹੋਏ ਗੁਰੂ ਤੇਗ਼ ਬਹਾਦਰ ਸਾਹਿਬ, ਅਪ੍ਰੈਲ 1665 ਦੇ ਅਖੀਰ ਵਿਚ, ਧਮਤਾਨ (ਹੁਣ ਜ਼ਿਲ੍ਹਾ ਜੀਂਦ, ਹਰਿਆਣਾ) ਪੁੱਜੇ।
ਧਮਤਾਨ ਵਿਚ ਭਾਈ ਦੱਗੋ ਸਿੱਖ ਪੰਥ ਦਾ ਮਸੰਦ ਸੀ। ਭਾਈ ਦੱਗੋ ਦਾ ਇਲਾਕੇ ਵਿਚ ਬੜਾ ਚੰਗਾ ਰਸੂਖ਼
ਸੀ। ਉਸ ਨੇ ਇਸ ਇਲਾਕੇ ਵਿਚ ਬਹੁਤ ਸਾਰੇ ਲੋਕਾਂ ਨੂੰ ਸਿੱਖੀ ਵਿਚ ਸ਼ਾਮਲ ਕਰਵਾਇਆ ਸੀ। 1665 ਤਕ ਧਮਤਾਨ ਉਨ੍ਹਾਂ ਇਲਾਕਿਆਂ ਵਿਚੋਂ ਇਕ ਬਣ ਚੁੱਕਾ ਸੀ
ਜਿਨ੍ਹਾਂ ਦੇ ਵਧੇਰੇ ਵਾਸੀ ਸਿੱਖ ਪੰਥ ਦਾ ਹਿੱਸਾ ਸਨ। ਜਦੋਂ ਗੁਰੂ ਤੇਗ਼ ਬਹਾਦਰ ਸਾਹਿਬ ਉੱਥੇ
ਪੁੱਜੇ ਤਾਂ ਸੈਂਕੜੇ ਸਿੱਖ ਆਪ ਜੀ ਦੇ ਦਰਸ਼ਨਾਂ ਵਾਸਤੇ ਆਏ। ਗੁਰੂ ਸਾਹਿਬ ਹਰ ਰੋਜ਼ ਦੀਵਾਨ ਸਜਾਇਆ
ਕਰਦੇ ਸਨ। ਕੁੱਝ ਦਿਨ ਧਮਤਾਨ ਰਹਿਣ ਮਗਰੋਂ ਗੁਰੂ ਸਾਹਿਬ ਨੇ ਕੀਰਤਪੁਰ ਸਾਹਿਬ ਜਾਣ ਦੀ ਤਿਆਰੀ ਸ਼ੁਰੂ ਕਰ ਦਿੱਤੀ। 28 ਅਕਤੂਬਰ, 1665 ਤਕ ਆਪ ਏਥੇ ਰਹੇ।
ਇਸ ਤਰ੍ਹਾਂ ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ
ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ
ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ।
ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ
ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ
ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ
ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ
ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ
ਵਿੱਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ। ਬਾਦਸ਼ਾਹ
ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ
ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ!
ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿੱਚ ਆ
ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ
ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕੜ ਲਈ ਹੈ।
ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ਵਿੱਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ
ਅਟੱਲ ਨਿਸ਼ਚੇ ਨੂੰ ਵੇਖ ਕੇ ਔਰੰਗਜ਼ੇਬ ਗ਼ੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ
ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਂਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ
ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ
ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।
ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ
ਦਿਆਲਾ ਜੀ ਨੂੰ ਉੱਬਲਦੀ ਦੇਗ ਵਿੱਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ
ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿੱਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ
ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ।
ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ
ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ
ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ
‘ਬਚਿਤਰ ਨਾਟਕ’ ਵਿੱਚ ਲਿਖਿਆ ਹੈ:
ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਯਾ ਪਰੁ ਸੀ ਨ ਉਚਰੀ॥
ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥
(ਦਸਮ ਗ੍ਰੰਥ)
ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ
ਅਸਮਾਨ ਚੀਰਿਆ ਗਿਆ। ਜੱਲਾਦ ਦਾ ਦਿਲ ਦਹਿਲ ਗਿਆ ਅਤੇ ਉਹ ਤਲਵਾਰ ਸੁੱਟ ਕੇ ਜਾਮਾ ਮਸਜਿਦ ਵੱਲ ਭੱਜ
ਗਿਆ। ਸ਼ਾਹੀ ਆਦੇਸ਼ ਸੀ ਕਿ ਗੁਰੂ ਜੀ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਦਿੱਲੀ ਸ਼ਹਿਰ ਦੇ
ਦਰਵਾਜ਼ਿਆਂ ਉੱਤੇ ਲਟਕਾਏ ਜਾਣ ਪਰ ਸ਼ਹੀਦੀ ਤੋਂ ਤੁਰੰਤ ਬਾਅਦ ਅਜਿਹੀ ਹਨੇਰੀ ਝੁੱਲੀ ਕਿ ਸਭ ਆਪੋ
ਆਪਣੇ ਬਚਾਅ ਲਈ ਭੱਜ ਉੱਠੇ। ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ
ਅਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ
ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ ‘ਰੰਘਰੇਟਾ ਗੁਰੂ ਕਾ ਬੇਟਾ’ ਵਰ ਦਿੱਤਾ। ਗੁਰੂ ਜੀ ਦਾ ਧੜ
ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ
ਦਾਹ-ਸੰਸਕਾਰ ਕੀਤਾ ਅਤੇ ਆਪ ਜੀ ਦੀਆਂ ਅਸਥੀਆਂ ਨੂੰ ਗਾਗਰ ਵਿੱਚ ਪਾ ਕੇ ਉੱਥੇ ਹੀ ਦੱਬ ਦਿੱਤਾ।
Painting depicting the execution of Guru Tegh Bahadur in Chandni Chowk, Delhi.
%20(1).jpg)
No comments:
Post a Comment